infopunjab.in

infopunjab.in This website contains complete information about Punjab history, business services, latest news, FM Radio, Live channels, Business Advertisement & Many More.

Its a online website contains with the complete information about history of Punjab, b2b directory, Helpline Numbers, latest news & Many More.

ਏਸ ਵੇਬਸਿਟ ਤੇ ਤੁਹਾਨੂ ਪੂਰੇ ਪੰਜਾਬ ਦੀ ਜਾਣਕਾਰੀ, ਇਲਾਕੇ ਦਾ ਇਤਿਹਾਸ, ਵਪਾਰ ਦੀ ਜਾਣਕਾਰੀ, ਰਡਿਓ ਅਤੇ ਹੋਰ ਬਹੁਤ ਕੁਛ !

20/12/2011
10/12/2011

10/12/2011

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 10.12.2011, ਸ਼ਨੀਵਾਰ , ੨੫ ਮੱਘਰ (ਸੰਮਤ ੫੪੩ ਨਾਨਕਸ਼ਾਹੀ)
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥
ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥
ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥
(ਅੰਗ ੬੩੯)
ਪੰਜਾਬੀ ਵਿਚ ਵਿਆਖਿਆ :-
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ।੧।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

08/12/2011

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 8.12.2011, ਵੀਰਵਾਰ , ੨੩ ਮੱਘਰ (ਸੰਮਤ ੫੪੩ ਨਾਨਕਸ਼ਾਹੀ)
ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥
ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥
ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
ਪੰਜਾਬੀ ਵਿਚ ਵਿਆਖਿਆ :-
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ।੧।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

07/12/2011

ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਅੱਜ ਦਾ ਮੁੱਖਵਾਕ 7.12.2011, ਬੁੱਧਵਾਰ , ੨੨ ਮੱਘਰ (ਸੰਮਤ ੫੪੩ ਨਾਨਕਸ਼ਾਹੀ)
ਰਾਮਕਲੀ ਮਹਲਾ ੫ ॥
ਦਰਸਨ ਕਉ ਜਾਈਐ ਕੁਰਬਾਨੁ ॥
ਚਰਨ ਕਮਲ ਹਿਰਦੈ ਧਰਿ ਧਿਆਨੁ ॥
ਧੂਰਿ ਸੰਤਨ ਕੀ ਮਸਤਕਿ ਲਾਇ ॥
ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥
(ਅੰਗ ੮੯੭)
ਪੰਜਾਬੀ ਵਿਚ ਵਿਆਖਿਆ :-
(ਹੇ ਭਾਈ! ਗੁਰੂ ਦੇ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ)। (ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ, (ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤਿ ਦੀ ਮੈਲ ਲਹਿ ਜਾਂਦੀ ਹੈ।੧।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

its only in punjab
06/12/2011

its only in punjab

ਕੁਲਦੀਪ ਮਾਨਕ ਵਾਰੇ ਸੁਣਕੇ ਜ੍ਕੀਨ ਹੀ ਨੀ ਹੋਯਾ ...........ਕੇ ਕਲੀਆ ਦਾ ਬਾਦਸ਼ਾਹ ਸਾਥੋ ਹਮੇਸ਼ਾ ਲਈ ਦੂਰ ਹੋ  ਗਇਆ ...........ਰਬ ਓਹਨਾ ਦੀ ਆਤਮ...
01/12/2011

ਕੁਲਦੀਪ ਮਾਨਕ ਵਾਰੇ ਸੁਣਕੇ ਜ੍ਕੀਨ ਹੀ ਨੀ ਹੋਯਾ ...........
ਕੇ ਕਲੀਆ ਦਾ ਬਾਦਸ਼ਾਹ ਸਾਥੋ ਹਮੇਸ਼ਾ ਲਈ ਦੂਰ ਹੋ ਗਇਆ ...........
ਰਬ ਓਹਨਾ ਦੀ ਆਤਮਾ ਨੂ ਅੱਪਨੇ ਚਰਨਾ ਵਿਚ ਸਥਾਨ ਬਖਸੇ ........

01/12/2011

ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥
ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥

Address

Ludhiana
141003

Alerts

Be the first to know and let us send you an email when infopunjab.in posts news and promotions. Your email address will not be used for any other purpose, and you can unsubscribe at any time.

Share