Saanjh

Saanjh ਸਾਡਾ ਮਕਸਦ ਤੁਹਾਡੀ ਆਵਾਜ਼ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਨਾ

20/05/2026

ਮੁਕਤਸਰ:ਭਾਜਪਾ ਵੱਲੋਂ ਵਾਰਡ ਨੰਬਰ 23 ਵਿੱਚ ਉਮੀਦਵਾਰ ਰਾਜ ਬਾਲਾ ਦੇ ਹੱਕ ਵਿੱਚ ਕੀਤਾ ਗਿਆ ਪ੍ਰਚਾਰ

20/05/2026

ਮੁਕਤਸਰ : ਪਿਉ ਪੁੱਤ ਨੇ ਕਥਿਤ ਤੋਰ ਤੇ ਨਹਿਰ ਵਿੱਚ ਮਾਰੀ ਛਾ/ਲ, ਥਾਣਾ ਸਿਟੀ ਕੋਲ ਲਗਾਉਂਦੇ ਸਨ ਫਲ ਫਰੂਟ ਦੀ ਰੇਹੜੀ

ਨਗਰ ਕੌਂਸਲ ਚੋਣਾਂ 2026 ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਥਾਂਵਾ ਵਿੱਚ  ਫਲੈਗ ਮਾਰਚ ਲੋਕਾਂ ਵਿੱਚ ਸੁਰੱਖਿਆ ...
20/05/2026

ਨਗਰ ਕੌਂਸਲ ਚੋਣਾਂ 2026 ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਥਾਂਵਾ ਵਿੱਚ ਫਲੈਗ ਮਾਰਚ

ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕਰਨ ਅਤੇ ਸ਼ਰਾਰਤੀ ਅਨਸਰਾਂ ‘ਤੇ ਨਕੇਲ ਕੱਸਣ ਲਈ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ, ਮਈ 2026: ਨਗਰ ਕੌਂਸਲ ਚੋਣਾਂ 2026 ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਿਗਰਾਨੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਬ-ਡਿਵੀਜ਼ਨਾਂ ਵਿੱਚ ਵਿਸ਼ਾਲ ਫਲੈਗ ਮਾਰਚ ਕੱਢੇ ਗਏ।

ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਸ਼ਹਿਰਾਂ ਦੇ ਮੁੱਖ ਰਸਤਿਆਂ, ਸੰਵੇਦਨਸ਼ੀਲ ਇਲਾਕਿਆਂ ਅਤੇ ਆਉਣ-ਜਾਣ ਵਾਲੇ ਸਾਰੇ ਰੂਟਾਂ ‘ਤੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਹੈ। ਹਰ ਆਉਣ-ਜਾਣ ਵਾਲੇ ਵਾਹਨ ਅਤੇ ਸ਼ੱਕੀ ਵਿਅਕਤੀਆਂ ਦੀ ਗੰਭੀਰਤਾ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੀ.ਸੀ.ਆਰ ਮੋਟਰਸਾਈਕਲ ਟੀਮਾਂ ਅਤੇ ਪੁਲਿਸ ਪੈਟਰੋਲਿੰਗ ਨੂੰ ਹੋਰ ਵਧਾਇਆ ਗਿਆ ਹੈ ਤਾਂ ਜੋ ਕਿਸੇ ਵੀ ਸ਼ਰਾਰਤੀ ਅਨਸਰ ਜਾਂ ਗੜਬੜੀ ਪੈਦਾ ਕਰਨ ਵਾਲੇ ਵਿਅਕਤੀ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਕਾਸੋ ਆਪਰੇਸ਼ਨ, ਸਰਚ ਅਭਿਆਨ ਅਤੇ ਫਲੈਗ ਮਾਰਚ ਕਰਕੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਕੀਤੀ ਜਾ ਰਹੀ ਹੈ। ਇਸੇ ਤਹਿਤ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਸਮੇਤ ਵੱਖ-ਵੱਖ ਸਬ-ਡਿਵੀਜ਼ਨਾਂ ਵਿੱਚ ਵਿਸ਼ਾਲ ਫਲੈਗ ਮਾਰਚ ਕੱਢੇ ਗਏ।
ਮਲੋਟ ਵਿਖੇ ਕੱਢੇ ਗਏ ਫਲੈਗ ਮਾਰਚ ਦੀ ਅਗਵਾਈ ਸ੍ਰੀ ਮਨਮੀਤ ਸਿੰਘ ਢਿੱਲੋਂ, ਐਸ.ਪੀ (ਡੀ) ਵੱਲੋਂ ਕੀਤੀ ਗਈ, ਜਿਨ੍ਹਾਂ ਦੇ ਨਾਲ 100 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਸਨ। ਇਹ ਫਲੈਗ ਮਾਰਚ ਦਾਣਾ ਮੰਡੀ ਮਲੋਟ ਤੋਂ ਸ਼ੁਰੂ ਹੋ ਕੇ ਤਹਿਸੀਲ ਰੋਡ, ਸੁਪਰ ਮਾਰਕੀਟ, ਸੁਪਰ ਬਾਜ਼ਾਰ, ਗੁਰਦੁਆਰਾ ਸਾਹਿਬ ਰੋਡ ਅਤੇ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚੋਂ ਹੁੰਦਾ ਹੋਇਆ ਵਾਪਸ ਸਮਾਪਤ ਹੋਇਆ।

ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਸ੍ਰੀਮਤੀ ਹਰਕਮਲ ਕੌਰ ਐਸ.ਪੀ (ਐੱਚ) ਦੀ ਅਗਵਾਈ ਹੇਠ ਡੀ.ਐਸ.ਪੀ ਸ੍ਰੀ ਬਚਨ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਆਪਸੀ ਭਾਈਚਾਰਾ, ਸਦਭਾਵਨਾ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ।

ਇਸੇ ਤਰ੍ਹਾਂ ਗਿੱਦੜਬਾਹਾ ਵਿੱਚ ਸ੍ਰੀ ਜਤਿੰਦਰ ਸਿੰਘ ਡੀ.ਐਸ.ਪੀ (ਗਿੱਦੜਬਾਹਾ) ਦੀ ਅਗਵਾਈ ਹੇਠ ਅਤੇ ਪੁਲਿਸ ਪਾਰਟੀ ਵੱਲੋਂ ਫਲੈਗ ਮਾਰਚ ਕੱਢਿਆ ਗਿਆ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਉਦੇਸ਼ ਲੋਕਾਂ ਵਿੱਚ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ, ਸ਼ਰਾਰਤੀ ਅਨਸਰਾਂ ‘ਤੇ ਨਕੇਲ ਕੱਸਣਾ ਅਤੇ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਸੰਪੰਨ ਕਰਵਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਹੈਲਪਲਾਈਨ ਨੰਬਰ 80549-42100 ‘ਤੇ ਸੰਪਰਕ ਕਰ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

20/05/2026
19/05/2026

“ਗੈਂਗਸਟਰਾਂ ਤੇ ਵਾਰ” ਮੁਹਿੰਮ, ਮੁਕਤਸਰ ਪੁਲਿਸ ਵੱਲੋਂ ਸੁਧਾਰ ਘਰ (ਜੇਲ੍ਹ) ਅੰਦਰ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ (ਸਾਂਝ )– ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਪੱਧਰ ‘ਤੇ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਗੈਂਗਸਟਰਾਂ ਤੇ ਵਾਰ” ਤਹਿਤ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ਵੱਲੋਂ ਜ਼ਿਲ੍ਹਾ ਅੰਦਰ ਅਪਰਾਧਿਕ ਨੈਟਵਰਕਾਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਖ਼ਤ ਅਤੇ ਲਗਾਤਾਰ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਜਾ ਰਹੀਆਂ ਹਨ।

ਇਸੇ ਕੜੀ ਵਿੱਚ, ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ਦੀ ਸਖ਼ਤ ਨਿਗਰਾਨੀ ਅਤੇ ਰਣਨੀਤਿਕ ਯੋਜਨਾ ਅਧੀਨ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਅੰਦਰ ਇੱਕ ਵਿਸ਼ੇਸ਼, ਸੁਚਿੰਤਿਤ ਅਤੇ ਅਚਨਚੇਤ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਦਾ ਮੁੱਖ ਉਦੇਸ਼ ਜੇਲ੍ਹ ਅੰਦਰ ਕਾਨੂੰਨੀ ਅਨੁਸ਼ਾਸਨ ਨੂੰ ਮਜ਼ਬੂਤ ਕਰਨਾ, ਗੈਰਕਾਨੂੰਨੀ ਸੰਪਰਕ ਮਾਧਿਅਮਾਂ ‘ਤੇ ਪਾਬੰਦੀ ਲਗਾਉਣਾ ਅਤੇ ਅਪਰਾਧਿਕ ਤੱਤਾਂ ਵੱਲੋਂ ਚਲਾਏ ਜਾ ਰਹੇ ਕਿਸੇ ਵੀ ਗੁਪਤ ਨੈਟਵਰਕ ਨੂੰ ਤੋੜਨਾ ਸੀ।

ਅਭਿਆਨ ਦੀ ਅਗਵਾਈ ਅਤੇ ਪ੍ਰਬੰਧ
ਇਹ ਅਭਿਆਨ ਜੇਲ੍ਹ ਸੁਪਰਡੈਂਟ ਸ਼੍ਰੀ ਇਕਬਾਲ ਸਿੰਘ ਬਰਾੜ ਦੇ ਸਹਿਯੋਗ ਨਾਲ ਡਿਪਟੀ ਸੁਪਰਡੈਂਟ ਸ੍ਰੀ ਪੁਨੀਤ ਗਰਗ ਅਤੇ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਬਚਨ ਸਿੰਘ ਦੀ ਅਗਵਾਈ ਹੇਠ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਗਿਆ।

ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ 65 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ਼ ਪਹਿਰੇਵਾਜ਼ੀ ਹੇਠ ਤੈਨਾਤ ਰਹੇ। ਪੂਰੇ ਅਭਿਆਨ ਦੌਰਾਨ ਜੇਲ੍ਹ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਮਜ਼ਬੂਤ ਘੇਰੇ ਤਹਿਤ ਹਰ ਪਹਲੂ ‘ਤੇ ਨਿਗਰਾਨੀ ਕੀਤੀ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਸੁਰੱਖਿਆ ਵਿੱਚ ਕਮੀ ਨਾ ਰਹੇ।
ਮੁੱਖ ਕਾਰਵਾਈਆਂ ਅਤੇ ਜਾਂਚ ਪ੍ਰਕਿਰਿਆ
ਅਚਾਨਕ ਸਰਚ ਦੌਰਾਨ ਹੇਠ ਲਿਖੀਆਂ ਵਿਸਥਾਰਪੂਰਕ ਕਾਰਵਾਈਆਂ ਕੀਤੀਆਂ ਗਈਆਂ—
• ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ।
• ਕੈਦੀਆਂ ਅਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਮਾਨ ਦੀ ਵਿਸਥਾਰਪੂਰਕ ਚੈਕਿੰਗ ਕੀਤੀ ਗਈ।
• ਬਾਥਰੂਮ, ਸਟੋਰ ਰੂਮ, ਕੰਧਾਂ ਦੇ ਕੋਨੇ, ਛੱਤਾਂ ਅਤੇ ਹੋਰ ਸੰਭਾਵੀ ਓਹਲੇ ਸਥਾਨਾਂ ‘ਤੇ ਸਖ਼ਤ ਨਿਗਰਾਨੀ ਕੀਤੀ ਗਈ।
• ਅੰਦਰੂਨੀ ਅਤੇ ਬਾਹਰੀ ਆਵਾਜਾਈ ਰਸਤੇ ‘ਤੇ ਪਹਿਰੇਵਾਜ਼ੀ ਮਜ਼ਬੂਤ ਕੀਤੀ ਗਈ।
• ਕੁਝ ਸ਼ੱਕੀ ਤੱਤਾਂ ਨਾਲ ਪੁੱਛਗਿੱਛ ਕਰਕੇ ਸੰਭਾਵੀ ਗੈਰਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਗਈ।
ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਦੇ ਸਾਂਝੇ ਸਹਿਯੋਗ ਨਾਲ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ ਗਈ ਅਤੇ ਜਿੱਥੇ ਲੋੜ ਸੀ, ਉੱਥੇ ਸੁਧਾਰਕ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਗਏ।

ਜੇਲ੍ਹ ਅੰਦਰ ਗੈਰਕਾਨੂੰਨੀ ਨੈਟਵਰਕਾਂ ‘ਤੇ ਨਕੇਲ
ਅਧਿਕਾਰੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਨੂੰ ਬਾਹਰੀ ਸੰਪਰਕ ਸਥਾਪਿਤ ਕਰਨ ਦੀ ਕੋਈ ਵੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜੇਲ੍ਹਾਂ ਅੰਦਰ ਮੋਬਾਈਲ ਫੋਨ, ਸਿਮ ਕਾਰਡ, ਨਸ਼ੀਲੇ ਪਦਾਰਥ ਜਾਂ ਹੋਰ ਗੈਰਕਾਨੂੰਨੀ ਸਮੱਗਰੀ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਇੰਟੈਲੀਜੈਂਸ ਮਕੈਨਿਜ਼ਮ ਲਾਗੂ ਕੀਤਾ ਗਿਆ ਹੈ। ਪੁਲਿਸ ਅਤੇ ਜੇਲ੍ਹ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਨਾਲ ਹਰ ਅਪਰਾਧਿਕ ਲੜੀ ਨੂੰ ਤੋੜਨ ਦੀ ਯੋਜਨਾ ਬਣਾਈ ਗਈ ਹੈ।
ਹਰ ਅਜਿਹੀ ਤਲਾਸ਼ੀ ਤੋਂ ਬਾਅਦ ਵਿਸਥਾਰਪੂਰਕ ਰਿਪੋਰਟ ਤਿਆਰ ਕਰਕੇ ਕਾਨੂੰਨੀ ਕਾਰਵਾਈ ਅਨੁਸਾਰ ਅਗਲੇ ਕਦਮ ਚੁੱਕੇ ਜਾਂਦੇ ਹਨ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਕਿਸਮ ਦੀ ਅਪਰਾਧਿਕ ਗਤੀਵਿਧੀ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।
ਨਿਰੰਤਰ ਸਰਚ ਅਤੇ ਸਖ਼ਤ ਪਹਿਰੇਵਾਜ਼ੀ
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋਹਰਾਇਆ ਕਿ “ਗੈਂਗਸਟਰਾਂ ਦੇ ਵਾਰ” ਮੁਹਿੰਮ ਤਹਿਤ ਅਚਾਨਕ ਤਲਾਸ਼ੀਆਂ, ਵਿਸ਼ੇਸ਼ ਸਰਚ ਅਭਿਆਨ ਅਤੇ ਸਖ਼ਤ ਨਿਗਰਾਨੀ ਪ੍ਰਕਿਰਿਆ ਅਗਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।
ਜ਼ਿਲ੍ਹੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਸਚੇਤ ਅਤੇ ਪਹਿਰੇਵਾਜ਼ ਹੈ। ਨਸ਼ਿਆਂ, ਗੈਂਗਸਟਰ ਗਤੀਵਿਧੀਆਂ ਅਤੇ ਹੋਰ ਗੈਰਕਾਨੂੰਨੀ ਸਰਗਰਮੀਆਂ ਨੂੰ ਖਤਮ ਕਰਨ ਲਈ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।

ਐਸ.ਐਸ.ਪੀ ਦਾ ਸੰਦੇਸ਼
ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜਨਤਕ ਸੁਰੱਖਿਆ ਸਾਡੀ ਪਹਿਲ ਹੈ। ਜੇਲ੍ਹ ਅੰਦਰੋਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਯੋਜਨਾ ਜਾਂ ਨੈਟਵਰਕ ਚਲਾਉਣ ਦੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਤੱਤ ਖ਼ਿਲਾਫ਼ ਬਿਨਾਂ ਕਿਸੇ ਢਿੱਲ ਦੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅੰਤ ਵਿੱਚ ਪੁਲਿਸ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇ ਕਿਸੇ ਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਸਾਂਝੇ ਯਤਨਾਂ ਨਾਲ ਅਮਨ-ਕਾਨੂੰਨ ਦੀ ਸਥਿਤੀ ਹੋਰ ਮਜ਼ਬੂਤ ਬਣਾਈ ਜਾ ਸਕੇ।

19/05/2026

ਮੁਕਤਸਰ ਵਿਖੇ ਅਕਾਲੀ ਦਲ ਦਾ ਧਰਨਾ

18/05/2026

ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਡੀਸੀ ਦਫ਼ਤਰ ਬਾਹਰ ਕੀਤਾ ਪ੍ਰਦਰਸ਼ਨ

Address

Railway Road

152026

Alerts

Be the first to know and let us send you an email when Saanjh posts news and promotions. Your email address will not be used for any other purpose, and you can unsubscribe at any time.

Contact The Business

Send a message to Saanjh:

  • Want your business to be the top-listed Advertising & Marketing Company?

Share