Prime Feed

Prime Feed ਤੁਹਾਡੇ ਆਸ ਪਾਸ ਦੀਆਂ ਖਬਰਾਂ ਦੇਖਣ ਲਈ ਪੇਜ ਨੂੰ ਲਾਈਕ ਕਰੋ ਜੀ।
ਕਿਸੇ ਵੀ ਤਰ੍ਹਾਂ ਦੇ ਇਸ਼ਤਿਹਾਰ ਲਗਵਾਓ ਜੀ ਸੰਪਰਕ ਕਰੋ ਜੀ ph 9888818990,9815192889

ਸੁਨਾਮ ਦੇ ਸ਼੍ਰੀ ਬਾਲਾ ਜੀ ਖਾਟੂ ਸ਼ਿਆਮ ਮੰਦਿਰ ਵਿੱਚ ਸ਼੍ਰੀ ਰਾਮ ਦਰਬਾਰ ਜੀ ਦੇ ਮੰਦਿਰ ਵਿਸਥਾਰ ਦੇ ਪਹਿਲੇ ਲੈਂਟਰ ਮੌਕੇ ਪੂਜਾ ਕਰਵਾਉਂਦੇ ਹੋਏ ਕੈਬ...
21/08/2026

ਸੁਨਾਮ ਦੇ ਸ਼੍ਰੀ ਬਾਲਾ ਜੀ ਖਾਟੂ ਸ਼ਿਆਮ ਮੰਦਿਰ ਵਿੱਚ ਸ਼੍ਰੀ ਰਾਮ ਦਰਬਾਰ ਜੀ ਦੇ ਮੰਦਿਰ ਵਿਸਥਾਰ ਦੇ ਪਹਿਲੇ ਲੈਂਟਰ ਮੌਕੇ ਪੂਜਾ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ, ਜਤਿੰਦਰ ਜੈਨ

21/08/2026

ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਪੰਜਾਬ ਬੰਦ ਦੀ ਕਾਲ ਨੂੰ ਲੈ ਕੇ ਸੁਨਾਮ ਵਪਾਰੀ ਵਰਗ ਵੱਲੋਂ ਅਤੇ ਲੋਕਾਂ ਦਾ ਪੂਰਨ ਸਹਿਯੋਗ

21/08/2026

ਬੰਦੀ ਸਿੰਘਾਂ ਦੀ ਰਿਹਾਈ ਲੀ ਪੰਜਾਬ ਬੰਦ ਦੀ ਕਾਲ ਤੇ ਸੰਗਰੂਰ ਬਰਨਾਲਾ ਰੋਡ ਬੰਦ

ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ*ਸੁਨਾਮ/ ਲੌਂਗੋਵਾਲ, 20 ਅਗਸਤ: ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾ...
20/08/2026

ਸਬੀਨਾ ਅਰੋੜਾ ਵੱਲੋਂ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ*

ਸੁਨਾਮ/ ਲੌਂਗੋਵਾਲ, 20 ਅਗਸਤ:

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਲੋਕਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀਆਂ ਲੋਕ-ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿਤ ਸੇਵਾਵਾਂ ਨੂੰ ਯਾਦ ਕੀਤਾ।

ਇਸ ਮੌਕੇ ਸ੍ਰੀਮਤੀ ਸਬੀਨਾ ਅਰੋੜਾ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਦਾਨੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ, ਜਿਸ ਨਾਲ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਹਮੇਸ਼ਾ ਲੋਕਾਂ ਦੀ ਭਲਾਈ, ਪੰਜਾਬ ਦੇ ਹਿੱਤਾਂ ਅਤੇ ਸਮਾਜ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ। ਉਨ੍ਹਾਂ ਦੀ ਬਰਸੀ ਮੌਕੇ ਖੂਨਦਾਨ ਕੈਂਪ ਲਗਾਉਣਾ ਉਨ੍ਹਾਂ ਦੀਆਂ ਸੇਵਾ ਅਤੇ ਮਨੁੱਖਤਾ ਪ੍ਰਤੀ ਭਾਵਨਾਵਾਂ ਨੂੰ ਸੱਚੀ ਸ਼ਰਧਾਂਜਲੀ ਦੇਣ ਦਾ ਉਪਰਾਲਾ ਹੈ।

ਸ੍ਰੀਮਤੀ ਸਬੀਨਾ ਅਰੋੜਾ ਨੇ ਕਿਹਾ ਕਿ ਸਮਾਜ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੂਨ ਦੀ ਲੋੜ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸਮੇਂ ਪੈ ਸਕਦੀ ਹੈ ਅਤੇ ਖੂਨ ਦਾ ਕੋਈ ਬਦਲ ਨਹੀਂ ਹੈ। ਇਸ ਲਈ ਸਵੈ-ਇੱਛਾ ਨਾਲ ਕੀਤਾ ਗਿਆ ਖੂਨਦਾਨ ਮਨੁੱਖੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਉਨ੍ਹਾਂ ਰੈੱਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿੱਚ ਸੇਵਾ-ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਖੂਨਦਾਨੀਆਂ ਦਾ ਧੰਨਵਾਦ ਕਰਦਿਆਂ ਹੋਰਨਾਂ ਲੋਕਾਂ ਨੂੰ ਵੀ ਅੱਗੇ ਆ ਕੇ ਅਜਿਹੇ ਸਮਾਜ-ਸੇਵੀ ਕਾਰਜਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਰੈੱਡ ਕਰਾਸ ਦੇ ਨੁਮਾਇੰਦਿਆਂ, ਖੂਨਦਾਨੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਮੈਂਬਰਾਂ ਵੱਲੋਂ ਵੀ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਦਾ ਸੰਕਲਪ ਲਿਆ ਗਿਆ।

ਇਸ ਮੌਕੇ ਰਸ਼ਪਾਲ ਕੌਰ ਪ੍ਰਧਾਨ ਨਗਰ ਕੌਂਸਲ, ਕੁਲਦੀਪ ਸਿੰਘ ਬੰਟੀ ਮਾਨ, ਕਰਮਜੀਤ ਕੌਰ, ਬੱਲਵਿੰਦਰ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ ਸਿੱਧੂ, ਬਲਵੰਤ ਸਿੰਘ ਬੀਟਾ ਐਮ.ਸੀ., ਬਲਵਿੰਦਰ ਸਿੰਘ ਐਮ.ਸੀ., ਜਗਦੇਵ ਸਿੰਘ ਬੁੱਧ ਸਿੰਘ ਐਮ.ਸੀ., ਜਸਵਿੰਦਰ ਸਿੰਘ ਨੱਪੀ, ਪਰਮਜੀਤ ਕੌਰ, ਸਰਪੰਚ ਨਿਹਾਲ ਸਿੰਘ, ਸਰਪੰਚ ਭੀਮ ਬਾਵਾ, ਸਰਪੰਚ ਜਗਰਾਜ ਸਿੰਘ, ਵਿਕੀ ਵਸ਼ਿਸ਼ਟ, ਲਖਵੀਰ ਸਿੰਘ ਲੱਕੀ ਸਰਪੰਚ, ਸਰਪੰਚ ਜਗਸੀਰ ਸਿੰਘ, ਸੁਖਪਾਲ ਸਿੰਘ ਬਾਜਵਾ, ਡਾ. ਮੋਹਣ ਸਿੰਘ ਸਿੱਧੂ, ਗੁਰਜੰਟ ਖਾਨ, ਮੇਲਾ ਸਿੰਘ ਸੂਬੇਦਾਰ, ਹਰਵਿੰਦਰ ਸਿੰਘ ਬੰਟੀ ਵਿਰਕ, ਬਲਕਾਰ ਸਿੰਘ ਸਿੱਧੂ, ਨਰਿੰਦਰ ਕੁਮਾਰ ਸ਼ਰਮਾ, ਕਮਲਜੀਤ ਸਿੰਘ ਵਿੱਕੀ, ਸਤਨਾਮ ਸਿੰਘ,ਸਤਨਾਮ ਸਿੰਘ, ਪਾਲੀ ਐਮ ਸੀ ਸੁਖਚੈਨ ਸਿੰਘ ਅਮਨ ਸਿੰਘ, ਬਲਜੀਤ ਸਿੰਘ ਢਿੱਲੋਂ, ਜਗਸੀਰ ਸਿੰਘ ਸੀਰਾ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਸੀਨੀਅਰ ਆਗੂ ਲਾਭ ਸਿੰਘ ਨੀਲੋਵਾਲ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ, ਨਗਰ ਕੌਂਸਲਰ ਭਾਨੂੰ ਪ੍ਰਤਾਪ, ਨਿਰਮਲਾ ਸਿੰਗਲਾ ਤੇ ਭਾਰੀ ਗਿਣਤੀ ਵਿੱਚ ਇਲਾਕੇ ਦੇ ਸਰਪੰਚ ਪੰਚ, ਬਲਾਕ ਪ੍ਰਧਾਨ, ਐਮਸੀ ਤੇ ਹੋਰ ਆਗੂ ਹਾਜ਼ਰ ਸਨ।

20/08/2026

ਕੌਮੀ ਇਨਸਾਫ ਮੋਰਚੇ ਦੀ ਬੰਦ ਦੀ ਕਾਲ ਉਪਰ ਸੰਗਤਾਂ ਨੂੰ ਲੋਗੋਵਾਲ (ਸੁਨਾਮ) 10 ਵਜੇ ਬੱਸ ਅੱਡੇ ਲੋਗੋਵਾਲ ਪਹੁੰਚਣ ਦੀ ਅਪੀਲ

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸ਼ਰਧਾਂਜਲੀ ਭੇਟ**ਕਿਹਾ; ਆਪ ਸਰਕਾਰ ਪੰਜਾਬ ਦੀ ਸ਼ਾਂਤੀ, ਤਰੱਕ...
20/08/2026

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸ਼ਰਧਾਂਜਲੀ ਭੇਟ*

*ਕਿਹਾ; ਆਪ ਸਰਕਾਰ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਲੌਂਗੋਵਾਲ/ ਸੁਨਾਮ, 20 ਅਗਸਤ

ਪੰਜਾਬ ਦੇ ਵਿੱਤ, ਯੋਜਨਾ ਤੇ ਕਰ-ਅਤੇ-ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਰੈੱਡ ਕਰਾਸ ਵੱਲੋਂ ਲਾਏ ਖੂਨਦਾਨ ਕੈਂਪ ਵਿੱਚ ਸ਼ਮੂਲੀਅਤ ਕੀਤੀ ਅਤੇ ਸੰਤ ਲੌਂਗੋਵਾਲ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਧਰਮ ਪਤਨੀ ਸ੍ਰੀਮਤੀ ਸਬੀਨਾ ਅਰੋੜਾ ਵੀ ਹਾਜ਼ਰ ਸਨ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ,"ਅੱਜ ਤੋਂ ਠੀਕ 41 ਸਾਲ ਪਹਿਲਾਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੀ ਅਮਨ-ਸ਼ਾਂਤੀ ਲਈ ਆਪਣੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਦੀ ਇਹ ਲਾਸਾਨੀ ਕੁਰਬਾਨੀ ਅਜਾਈਂ ਨਹੀਂ ਜਾਵੇਗੀ। ਅੱਜ ਪੰਜਾਬ ਸਰਕਾਰ ਉਨ੍ਹਾਂ ਦੇ ਦਰਸਾਏ ਸ਼ਾਂਤੀ ਤੇ ਭਾਈਚਾਰਕ ਸਾਂਝ ਦੇ ਮਾਰਗ 'ਤੇ ਚੱਲਦਿਆਂ ਉਨ੍ਹਾਂ ਦੇ ਬਲੀਦਾਨ ਨੂੰ ਪ੍ਰਣਾਮ ਕਰਦੀ ਹੈ।"

ਸੰਤ ਲੌਂਗੋਵਾਲ ਦੀ ਯਾਦ ਵਿੱਚ ਵਿਸ਼ੇਸ਼ ਖੂਨਦਾਨ ਕੈਂਪ ਲਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਖੂਨਦਾਨ ਕਰਕੇ ਸ਼ਰਧਾਂਜਲੀ ਦਿੱਤੀ। ਕੈਬਨਿਟ ਮੰਤਰੀ ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਜੋ ਉਦਯੋਗ ਮੰਤਰੀ ਵਜੋਂ ਬੰਗਲੌਰ ਵਿਖੇ ਵਿਸ਼ਵ ਪੱਧਰੀ ਕਾਨਫਰੰਸ ਵਿੱਚ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਹਨ, ਵੱਲੋਂ ਵੀ ਸ਼ਰਧਾ ਦੇ ਭਾਵ ਪ੍ਰਗਟਾਏ ਗਏ ਹਨ।

ਵਿੱਤ ਮੰਤਰੀ ਨੇ ਇਸ ਮੌਕੇ ਸਾਫ਼ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਪੱਤਰਕਾਰ ਜਾਂ ਮੀਡੀਆ ਹਾਊਸ ਦੀ ਆਵਾਜ਼ ਨੂੰ ਦਬਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਗਈ। ਰਾਜ ਵਿੱਚ ਹਰ ਨਾਗਰਿਕ ਅਤੇ ਮੀਡੀਆ ਨੂੰ ਪੂਰੀ ਆਜ਼ਾਦੀ ਨਾਲ ਆਪਣੀ ਗੱਲ ਰੱਖਣ ਦਾ ਹੱਕ ਹੈ।

ਵੱਖ-ਵੱਖ ਜਥੇਬੰਦੀਆਂ ਦੇ ਧਰਨਿਆਂ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਜਾਂ ਆਮ ਦਿਨਾਂ ਵਿੱਚ ਆਪਣੀਆਂ ਮੰਗਾਂ ਰੱਖਣਾ ਜਥੇਬੰਦੀਆਂ ਦਾ ਹੱਕ ਹੈ। ਉਨ੍ਹਾਂ ਦੀ ਅਗਵਾਈ ਹੇਠ ਬਣੀ ਕੈਬਨਿਟ ਸਬ-ਕਮੇਟੀ ਲਗਾਤਾਰ ਸਾਰੀਆਂ ਜਥੇਬੰਦੀਆਂ ਨਾਲ ਬੈਠਕਾਂ ਕਰ ਰਹੀ ਹੈ ਅਤੇ ਬਹੁਤ ਸਾਰੀਆਂ ਜਾਇਜ਼ ਮੰਗਾਂ ਦਾ ਹੱਲ ਕੱਢਿਆ ਜਾ ਚੁੱਕਾ ਹੈ। ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।

ਡੀ.ਏ. ਦੇ ਬਕਾਏ ਸਬੰਧੀ ਜਵਾਬ ਦਿੰਦਿਆਂ ਸ੍ਰ ਚੀਮਾ ਨੇ ਦੱਸਿਆ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੌਰਾਨ ਲਗਭਗ 14 ਕਰੋੜ ਰੁਪਏ ਤੋਂ ਵੱਧ ਦਾ ਡੀ.ਏ. ਬਕਾਇਆ ਪੈਂਡਿੰਗ ਛੱਡਿਆ ਗਿਆ ਸੀ। ਆਪ ਸਰਕਾਰ ਨੇ ਹਾਈ ਕੋਰਟ ਵਿੱਚ ਇੱਕ ਯੋਜਨਾਬੱਧ ਪਲਾਨ ਪੇਸ਼ ਕਰਕੇ ਇਸ ਵਿੱਚੋਂ ਲਗਭਗ 5,000 ਤੋਂ 6,000 ਕਰੋੜ ਦਾ ਭੁਗਤਾਨ ਕਰ ਦਿੱਤਾ ਹੈ ਅਤੇ ਬਾਕੀ ਰਹਿੰਦਾ ਬਕਾਇਆ ਵੀ ਜਲਦ ਰਿਲੀਜ਼ ਕਰ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੀ ਸ਼ਾਂਤੀ, ਪ੍ਰਗਤੀ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਇਸ ਮੌਕੇ ਓ.ਐਸ.ਡੀ.* ਤਪਿੰਦਰ ਸਿੰਘ ਸੋਹੀ, ਰਸ਼ਪਾਲ ਕੌਰ ਪ੍ਰਧਾਨ ਨਗਰ ਕੌਂਸਲ, ਕੁਲਦੀਪ ਸਿੰਘ ਬੰਟੀ ਮਾਨ, ਕਰਮਜੀਤ ਕੌਰ, ਬੱਲਵਿੰਦਰ ਸਿੰਘ ਢਿੱਲੋਂ, ਅੰਮ੍ਰਿਤਪਾਲ ਸਿੰਘ ਸਿੱਧੂ, ਬਲਵੰਤ ਸਿੰਘ ਬੀਟਾ ਐਮ.ਸੀ., ਬਲਵਿੰਦਰ ਸਿੰਘ ਐਮ.ਸੀ., ਜਗਦੇਵ ਸਿੰਘ ਬੁੱਧ ਸਿੰਘ ਐਮ.ਸੀ., ਜਸਵਿੰਦਰ ਸਿੰਘ ਨੱਪੀ, ਪਰਮਜੀਤ ਕੌਰ, ਸਰਪੰਚ ਨਿਹਾਲ ਸਿੰਘ, ਸਰਪੰਚ ਭੀਮ ਬਾਵਾ, ਸਰਪੰਚ ਜਗਰਾਜ ਸਿੰਘ, ਵਿਕੀ ਵਸ਼ਿਸ਼ਟ, ਲਖਵੀਰ ਸਿੰਘ ਲੱਕੀ ਸਰਪੰਚ, ਸਰਪੰਚ ਜਗਸੀਰ ਸਿੰਘ, ਸੁਖਪਾਲ ਸਿੰਘ ਬਾਜਵਾ, ਡਾ. ਮੋਹਣ ਸਿੰਘ ਸਿੱਧੂ, ਗੁਰਜੰਟ ਖਾਨ, ਮੇਲਾ ਸਿੰਘ ਸੂਬੇਦਾਰ, ਹਰਵਿੰਦਰ ਸਿੰਘ ਬੰਟੀ ਵਿਰਕ, ਬਲਕਾਰ ਸਿੰਘ ਸਿੱਧੂ, ਨਰਿੰਦਰ ਕੁਮਾਰ ਸ਼ਰਮਾ, ਕਮਲਜੀਤ ਸਿੰਘ ਵਿੱਕੀ, ਸਤਨਾਮ ਸਿੰਘ,ਸਤਨਾਮ ਸਿੰਘ, ਪਾਲੀ ਐਮ ਸੀ ਸੁਖਚੈਨ ਸਿੰਘ ਅਮਨ ਸਿੰਘ, ਬਲਜੀਤ ਸਿੰਘ ਢਿੱਲੋਂ, ਜਗਸੀਰ ਸਿੰਘ ਸੀਰਾ, ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ, ਸੀਨੀਅਰ ਆਗੂ ਲਾਭ ਸਿੰਘ ਨੀਲੋਵਾਲ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਕੈਬਨਿਟ ਮੰਤਰੀ ਅਮਨ ਅਰੋੜਾ ਦੇ ਮੀਡੀਆ ਕੋਆਰਡੀਨੇਟਰ ਯਸ਼ਪਾਲ ਮੰਗਲਾ, ਨਗਰ ਕੌਂਸਲਰ ਭਾਨੂੰ ਪ੍ਰਤਾਪ, ਨਿਰਮਲਾ ਸਿੰਗਲਾ ਤੇ ਭਾਰੀ ਗਿਣਤੀ ਵਿੱਚ ਇਲਾਕੇ ਦੇ ਸਰਪੰਚ ਪੰਚ, ਬਲਾਕ ਪ੍ਰਧਾਨ, ਐਮਸੀ ਤੇ ਹੋਰ ਆਗੂ ਹਾਜ਼ਰ ਸਨ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਸੰਗਰੂਰ ਪੁਲਿਸ ਵੱਲੋਂ ਇੱਕ ਔਰਤ ਨੂੰ ਹੈਰੋਇਨ/ਚਿੱਟਾ ਸਮੇਤ ਗ੍ਰਿਫ਼ਤਾਰ ਕੀਤਾ ਗਿਆ।
20/08/2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ, ਸੰਗਰੂਰ ਪੁਲਿਸ ਵੱਲੋਂ ਇੱਕ ਔਰਤ ਨੂੰ ਹੈਰੋਇਨ/ਚਿੱਟਾ ਸਮੇਤ ਗ੍ਰਿਫ਼ਤਾਰ ਕੀਤਾ ਗਿਆ।

20/08/2026
ਕਾਂਗਰਸ ਦੇ ਸਾਬਕਾ ਸਾਂਸਦ ਸੱਜਣ ਕੁਮਾਰ ਦਾ ਦੇਹਾਂਤ 1984 ਦੇ ਦੰਗਿਆਂ ਦੇ ਦੋਸ਼ ਵਿੱਚ ਉਹ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਨ।
20/08/2026

ਕਾਂਗਰਸ ਦੇ ਸਾਬਕਾ ਸਾਂਸਦ ਸੱਜਣ ਕੁਮਾਰ ਦਾ ਦੇਹਾਂਤ 1984 ਦੇ ਦੰਗਿਆਂ ਦੇ ਦੋਸ਼ ਵਿੱਚ ਉਹ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਨ।

20/08/2026

ਪਾਰਕ ਬਿਊਟੀ ਕਲੱਬ ਵੱਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਜੀ ਦੀ ਧਰਮ ਪਤਨੀ ਸਬੀਨਾ ਅਰੋੜਾ ਜੀ ਵਿਸ਼ੇਸ਼ ਰੂਪ ਵਿੱਚ ਸ਼ਾਮਿਲ ਹੋਏ।

Address

Sunam
Sangrur
148028

Telephone

+919888818990

Website

Alerts

Be the first to know and let us send you an email when Prime Feed posts news and promotions. Your email address will not be used for any other purpose, and you can unsubscribe at any time.

Contact The Business

Send a message to Prime Feed:

Shortcuts

Share